Punjab Kushti / Wrestling
ਸਿੱਖਿਆ ਵਿਭਾਗ ਵਿੱਚ ਛੇਤੀ ਹੀ 10 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣਗੇ: ਮਲੂਕਾ Balle Punjab

ਸਿੱਖਿਆ ਵਿਭਾਗ ਵਿੱਚ ਛੇਤੀ ਹੀ 10 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣਗੇ: ਮਲੂਕਾ
 

ਕੁਹਾੜਾ, 16 ਅਕਤੂਬਰ (ਮਹੇਸ਼ਇੰਦਰ ਸਿੰਘ ਮਾਂਗਟ) ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਛੇਤੀ ਹੀ 10 ਹਜ਼ਾਰ ਅਧਿਆਪਕ ਹੋਰ ਭਰਤੀ ਕੀਤੇ ਜਾਣਗੇ। ਇਹ ਵਿਚਾਰ ਪੰਜਾਬ ਦੇ ਸਿੱਖਿਆ ਮੰਤਰੀ ਸ. ਸਿੰਕਦਰ ਸਿੰਘ ਮਲੂਕਾ ਨੇ ਸ਼੍ਰੀ ਭੈਣੀ ਸਾਹਿਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਭਾਰਤ ਵਿੱਚੋਂ ਪੰਜਾਬ ਪਹਿਲੇ ਸਥਾਨ ਤੇ ਹੈ। ਉਹ ਸ਼੍ਰੀ ਭੈਣੀ ਸਾਹਿਬ ਵਿਖੇ ਸਤਿਗੁਰੂ ਜਗਜੀਤ ਸਿੰਘ ਦੀ ਯਾਦ ਵਿੱਚ ਚੱਲ ਰਹੇ ਅੱਸੂੇ ਮੇਲੇ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ 2013 ਵਿੱਚ 3500 ਵਿਦਿਆਰਥੀਆਂ ਨੇ 80 ਪ੍ਰਤੀਸਤ ਨੰਬਰ ਪ੍ਰਾਪਤ ਕੀਤੇ ਹਨ ਅਤੇ ਇਨ੍ਹਾਂ ਸਾਰਿਆਂ ਵਿਦਿਆਰਥੀਆਂ ਨੂੰ ਜਲੰਧਰ ਵਿੱਖੇ 8 ਨਵੰਬਰ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਏਗਾ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਦਰਸ਼ ਸਕੂਲਾ ਦਾ ਇਕ ਵੱਖਰਾ ਡਾਇਰੈਕਟੋਰੇਟ ਬਣਾਇਆ ਜਾਏਗਾ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਬਹੁਤ ਉ¤ਚਾ ਹੈ।ਜਿਸ ਦੀ ਮਿਸਾਲ ਇਹ ਹੈ ਕਿ ਪਹਿਲੀ ਵਾਰ 750 ਵਿਦਿਆਰਥੀਆਂ ਨੇ ਆਈ ਆਈ ਟੀ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਨੇ ਸਕੂਲਾਂ ਨੂੰ ਅਪਗਰੇਡ ਸ਼ੁਰੂ ਕਰਨ ਦੀ ਪ੍ਰਕ੍ਰਿਆ ਬਾਰੇ ਪੁਛੇ ਗਏ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਅਜੇ ਸਰਕਾਰ ਵੱਲੋਂ ਚੱਲ ਰਹੇ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਤੇ ਜੋਰ ਦਿੱਤਾ ਗਿਆ ਹੈ ਅਤੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਧਿਆਪਕਾ ਦੀਆਂ ਤਰੱਕੀਆਂ ਵੱਲ ਸਰਕਾਰ ਪੂਰਾ ਧਿਆਨ ਦੇ ਰਹੀ ਹੈ।