Punjab Kushti / Wrestling
ਧਨਾਨਸੂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਅਜਾਇਬ ਸਿੰਘ ਗਰੇਵਾਲ ਐਵਾਰਡ ਨਾਲ ਸਨਮਾਨਿਤ Balle Punjab

ਕੁਹਾੜਾ, 12 ਫਰਵਰੀ (ਮਹੇਸ਼ਇੰਦਰ ਸਿੰਘ ਮਾਂਗਟ) ਸਰਕਾਰੀ ਸੀਨੀਅਰ ਸੈਕਡਰੀ ਸਕੂਲ ਧਨਾਨਸੂ ਦੇ ਹੋਣਹਾਰ ਵਿਦਿਆਰਥੀਆਂ ਨੂੰਧਨਾਨਸੂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਅਜਾਇਬ ਸਿੰਘ ਗਰੇਵਾਲ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਦੀ ਝਲਕ ਪ੍ਰਸਿੱਧ ਸਾਹਿਤਕਾਰ ਪ੍ਰਿੰਸੀਪਲ ਅਜਾਇਬ ਸਿੰਘ ਗਰੇਵਾਲ ਦੀ ਯਾਦ ਵਿੱਚ ਕਾਇਮ ਕੀਤੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਕੀਤੀ ਅਤੇ ਪ੍ਰਿੰਸੀਪਲ ਦੇ ਛੋਟੇ ਭਰਾ ਆਤਮਾ ਸਿੰਘ ਗਰੇਵਾਲ ਅਤੇ ਅਜੈਪਾਲ ਸਿੰਘ ਗਰੇਵਾਲ (ਬਾਲੀ ਕਨੈਡਾ) ਵਿਸ਼ੇਸ਼ ਮਹਿਮਾਨਾਂ ਵੱਜੋ ਸ਼ਾਮਲ ਹੋਏ। ਬਾਰਵੀਂ ਕਲਾਸ ਵਿੱਚ ਪਹਿਲੇ ਤੇ ਦੂਸਰੇ ਸਥਾਨ ਤੇ ਆਉਣ ਵਾਲੀ ਵਿਦਿਆਰਥਣਾਂ ਲਵਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੂੰ ਕ੍ਰਮਵਾਰ ਇਕੱਤੀ, ਇਕੱਤੀ ਸੋ ਰੁਪਏ ਨਗਦ ਇਨਾਮ ਦਿੱਤਾ ਗਿਆ। ਦਸਵੀਂ ਕਲਾਸ ਦੀ ਵਿਦਿਆਰਥਣ ਹਰਵਿੰਦਰ ਕੌਰ ਅਤੇ ਗਗਨਦੀਪ ਕੌਰ ਨੂੰ ਪਹਿਲਾ ਤੇ ਦੂਜੇ ਸਥਾਨ ਤੇ ਰਹਿਣ ਤੇ ਇੱਕੀ, ਇੱਕੀ ਸੋ ਰੁਪਏ ਨਗਦ ਤੇ ਯਾਦਗਾਰੀ ਚਿੰਨ ਤੇ ਸਨਮਾਨ ਪੱਤਰ ਦਿੱਤੇ ਗਏ। ਟਰੱਸਟ ਵੱਲੋਂ ਸਕੂਲ ਦੀ ਭਲਾਈ ਦੇ ਕੰਮਾਂ ਲਈ 5100 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਆਏ ਮਹਿਮਾਨਾਂ ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਸਮੇਂ ਸੋਹਣ ਸਿੰਘ ਗਿੱਲ ਸਾਬਕਾ ਸਰਪੰਚ, ਬਲਵਿੰਦਰ ਸਿੰਘ, ਜਗਪਾਲ ਸਿੰਘ, ਇਕਬਾਲ ਸਿੰਘ, ਸੋਹਣ ਸਿੰਘ, ਕਮਲਪ੍ਰੀਤ ਕੌਰ, ਲਖਵਿੰਦਰ ਕੌਰ, ਇੰਦਰਜੀਤ ਕੌਰ, ਚਰਨਜੀਤ ਕੌਰ, ਜਗਦੀਸ਼ ਸਿੰਘ ਗਰੇਵਾਲ, ਦਵਿੰਦਰ ਸਿੰਘ ਗਰੇਵਾਲ, ਧਰਮਜੀਤ ਸਿੰਘ ਢਿੱਲੋਂ, ਰੁਪਿੰਦਰ ਕੌਰ, ਜਸਵੰਤ ਸਿੰਘ, ਕੇਸ਼ਰ ਸਿੰਘ, ਰੇਖਾ ਆਰਤੀ ਆਦਿ ਨੇ ਹਾਜ਼ਰੀ ਲਗਵਾਈ।