Punjab Kushti / Wrestling
ਸੁਖਬੀਰ ਸਿੰਘ ਬਾਦਲ ਅਸ਼ੀਰਵਾਦ ਲੈਣ ਲਈ ਨਾਮਧਾਰੀ ਦਰਬਾਰ ਸ਼੍ਰੀ ਭੈਣੀ ਸਾਹਿਬ ਪੁੱਜੇ Balle Punjab

ਕੁਹਾੜਾ, 14 ਅਪ੍ਰੈਲ (ਮਹੇਸ਼ਇੰਦਰ ਸਿੰਘ ਮਾਂਗਟ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਸ਼੍ਰੀ ਭੈਣੀ ਸਾਹਿਬ ਵਿਖੇ ਪੰਜਾਬ ਦੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਸਤਿਗੁਰ ਉਦੈ ਸਿੰਘ ਤੋਂ ਅਸ਼ੀਰਵਾਦ ਲੈਦੇ ਹੋਏ ਨਾਲ ਲੋਕ ਨਿਰਮਾਣ ਮੰਤਰੀ ਸ਼ਰਨਜੀਤ ਸਿੰਘ ਢਿੱਲੋਂਮੰਤਰੀ ਸ. ਸੁਖਬੀਰ ਸਿੰਘ ਬਾਦਲ ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਦਰਬਾਰ ਵਿੱਚ ਪੁੱਜੇ। ਉਨ੍ਹਾਂ ਨੇ ਨਾਮਧਾਰੀ ਸਤਿਗੁਰੂ ਉਦੈ ਸਿੰਘ ਤੋਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਆਪਣੀ ਭਾਈਵਾਲ ਪਾਰਟੀ ਦੀ ਜਿੱਤ ਲਈ ਅਸ਼ੀਰਵਾਦ ਮੰਗੀ। ਉਹ ਥੋੜਾ ਸਮਾਂ ਨਾਮਧਾਰੀ ਦਰਬਾਰ ਵਿੱਚ ਰੁਕੇ। ਉਨ੍ਹਾਂ ਦੇ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਵੀ ਸਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਚੋਣ ਮੈਨੀਫੇਸਟੋ ਛੇਤੀ ਹੀ ਰਿਲੀਜ ਕਰ ਦਿੱਤਾ ਜਾਏਗਾ। ਉਨ੍ਹਾਂ ਨੇ ਆਪਣੇ ਸ਼੍ਰੀ ਭੈਣੀ ਸਾਹਿਬ ਆਉਣ ਦੇ ਉਦੇਸ਼ ਬਾਰੇ ਪੁੱਛਣ ਤੇ ਦੱਸਿਆ ਕਿ ਉਹ ਕੇਵਲ ਅਸ਼ੀਰਵਾਦ ਲੈਣ ਆਏ ਹਨ। ਇਸ ਸਮੇਂ ਨਾਮਧਾਰੀ ਦਰਬਾਰ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਨਾਮਧਾਰੀ, ਸਕੱਤਰ ਅਜੀਤ ਸਿੰਘ ਨਾਮਧਾਰੀ, ਬਲਦੇਵ ਸਿੰਘ ਕਾਕੂ, ਸੰਤ ਜੈ ਸਿੰਘ, ਸੂਬਾ ਬਲਵਿੰਦਰ ਸਿੰਘ , ਸੇਵਕ ਹਰਪਾਲ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਸਰਪੰਚ ਸੁਖਦੇਵ ਸਿੰਘ ਹਾਜ਼ਰ ਸਨ।