Punjab Kushti / Wrestling
ਕੁਹਾੜਾ ਵਿਖੇ ਸਹਿਜਪ੍ਰੀਤ ਸਿੰਘ ਮਾਂਗਟ ਦਾ ਪੰਜਾਬੀ ਸਾਹਿਤ ਅਕਾਦਮੀ ਦਾ ਮੈਂਬਰ ਬਣਨ ਤੇ ਸਨਮਾਨ Balle Punjab


ਕੁਹਾੜਾ, 12 ਮਈ (ਮਹੇਸ਼ਇੰਦਰ ਸਿੰਘ ਮਾਂਗਟ) ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਹੋਈ ਚੋਣ ਵਿੱਚ ਲੋਕ ਨਿਰਮਾਣ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੇ ਓ ਐਸ ਡੀ ਸਹਿਜਪ੍ਰੀਤ ਸਿੰਘ ਮਾਂਗਟ ਪੰਜਾਬੀ ਸਾਹਿਤ ਅਕਾਦਮੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਦੀ ਚੋਣ ਜਿੱਤ ਗਏ। ਉਨ੍ਹਾਂ ਨੇ ਸਾਰੇ ਮੈਂਬਰਾਂ ਨਾਲੋਂ ਵੱਧ ਵੋਟਾਂ ਪ੍ਰਾਪਤ ਕਰਕੇ ਚੋਣ ਜਿੱਤੀ। ਇਸ ਜਿੱਤ ਤੇ ਕੁਹਾੜਾ ਵਿਖੇ ਸਹਿਜਪ੍ਰੀਤ ਸਿੰਘ ਮਾਂਗਟ ਦਾ ਸਨਮਾਨ ਜਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ. ਭਾਗ ਸਿੰਘ ਮਾਨਗੜ੍ਹ ਤੇ ਸਾਬਕਾ ਜਿਲ੍ਹਾ ਪ੍ਰੀਸਦ ਮੈਂਬਰ ਸ. ਸ਼ਰਨਜੀਤ ਸਿੰਘ ਗਰਚਾ ਵੱਲੋਂ ਉਨ੍ਹਾਂ ਨੂੰ ਸਿਰੋਪਾ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਅਜਮੇਰ ਸਿੰਘ ਲਾਲੀ, ਸਾਬਕਾ ਸਰਪੰਚ ਤੇਜ ਸਿੰਘ ਗਰਚਾ, ਰਵਿੰਦਰ ਸਿੰਘ ਗਰਚਾ ਪੰਚ, ਮਲਕੀਤ ਸਿੰਘ ਪੰਚ, ਚਰਨਜੀਤ ਸਿੰਘ ਪੰਧੇਰ, ਮਨਦੀਪ ਸਿੰਘ ਗਰਚਾ, ਪ੍ਰਿਤਪਾਲ ਸਿੰਘ ਰਿੰਪਾਂ ਆਦਿ ਹਾਜ਼ਰ ਸਨ।