Punjab Kushti / Wrestling
ਕੁਹਾੜਾ ’ਚ ਛਬੀਲ ਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ Balle Punjab

ਕੁਹਾੜਾ, 26 ਜੂਨ (ਮਹੇਸ਼ਇੰਦਰ ਸਿੰਘ ਮਾਂਗਟ) ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੁਹਾੜਾ ਵਿਖੇ ਚੰਡੀਗੜ੍ਹ-ਲੁਧਿਆਣਾ ਰੋਡ ਤੇ ਛਬੀਲ ਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ। ਇਹ ਲੰਗਰ ਹਰ ਸਾਲ ਵਿੱਕੀ ਸਟੂਡੀਉ ਵਾਲਿਆਂ ਵੱਲੋਂ ਲਗਾਇਆ ਜਾਂਦਾ ਹੈ। ਸੇਵਾ ਕਰਨ ਵਾਲਿਆਂ ’ਚ ਗੁਰਜੀਤ ਸਿੰਘ, ਮਾਸਟਰ ਧਰਮਜੀਤ ਸਿੰਘ ਢਿੱਲੋਂ, ਮਾਸਟਰ ਗੁਰਪ੍ਰੀਤ ਸਿੰਘ, ਮਾਸਟਰ ਇਕਬਾਲ ਸਿੰਘ, ਸੁਰਜੀਤ ਸਿੰਘ ਸੀਤਾ ਬਲਾਕ ਸੰਮਤੀ ਮੈਂਬਰ, ਜਗਪਾਲ ਸਿੰਘ ਮਾਦਪੁਰ ਤੋਂ ਇਲਾਵਾ ਬਹੁਤ ਸਾਰੇ ਸੇਵਾ ਕਰਨ ਵਾਲੇ ਪ੍ਰੇਮੀ ਹਾਜ਼ਰ ਸਨ।